Breaking News
Home / Uncategorized / ਅਚਾਨਕ ਇਥੇ 9 ਅਪ੍ਰੈਲ ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ ਦਾ ਹੋਇਆ ਐਲਾਨ !

ਅਚਾਨਕ ਇਥੇ 9 ਅਪ੍ਰੈਲ ਤੋਂ 19 ਅਪ੍ਰੈਲ ਤੱਕ ਸੰਪੂਰਨ ਲਾਕਡਾਊਨ ਦਾ ਹੋਇਆ ਐਲਾਨ !

ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖ ਕੇ ਕੇਂਦਰ ਸਰਕਾਰ ਵੱਲੋਂ ਕਾਫ਼ੀ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਕਿਉਂਕਿ ਟੀਕਾਕਰਨ ਅਤੇ ਟੈਸਟ ਕਰਨ ਦੀ ਸਮਰੱਥਾ ਨੂੰ ਵਧਾਏ ਜਾਣ ਦੇ ਬਾਵਜੂਦ ਵੀ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਸਰਕਾਰ ਵੱਲੋਂ ਪਹਿਲਾਂ ਹੀ ਕਰੋਨਾ ਨਾਲ ਵੱਧ ਪ੍ਰ-ਭਾ-ਵ-ਤ ਹੋਣ ਵਾਲੇ ਸੂਬਿਆਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਜਾ ਚੁੱਕੀਆਂ ਹਨ। ਜਿਸ ਨਾਲ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ।

ਉਥੇ ਹੀ ਸਰਕਾਰ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲ੍ਹਿਆਂ ਅੰਦਰ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ।ਹੁਣ ਇਥੇ 9 ਅਪ੍ਰੈਲ ਤੋਂ 19 ਅਪ੍ਰੈਲ ਤੱਕ ਲਈ ਪੂਰੀ ਤਰ੍ਹਾਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਮਹਾਂ ਰਾਸ਼ਟਰ ਤੇ ਪੰਜਾਬ ਵਿੱਚ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਹੁਣ ਛੱਤੀਸਗੜ੍ਹ ਵਿੱਚ ਵੀ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਰੋਨਾ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਦੇ ਹੋਏ

ਰਾਏਪੁਰ ਵਿਚ ਪੂਰੀ ਤਰਾ ਤਾਲਾ ਬੰਦੀ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ।ਰਾਏਪੁਰ ਜ਼ਿਲੇ ਵਿਚ ਕੀਤੀ ਜਾਣ ਵਾਲੀ ਤਾਲਾ ਬੰਦੀ 9 ਅਪ੍ਰੈਲ ਤੋਂ 19 ਅਪ੍ਰੈਲ ਤੱਕ ਪੂਰੀ ਤਰਾ ਮੁਕੰਮਲ ਤੌਰ ਜਾਰੀ ਰਹੇਗੀ। ਇਸ ਦੌਰਾਨ ਰਾਏਪੁਰ ਜ਼ਿਲ੍ਹੇ ਦੀਆਂ ਸਰਹੱਦਾਂ ਨੂੰ ਵੀ ਪੂਰੀ ਤਰਾਂ ਬੰਦ ਕਰ ਦਿੱਤਾ ਜਾਵੇਗਾ।

ਇਸ ਦੀ ਜਾਣਕਾਰੀ ਜਿਲਾ ਕਲੈਕਟਰ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਜ਼ਿਲੇ ਵਿਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।

ਇਸ ਤਾਲਾ ਬੰਦੀ ਦੌਰਾਨ ਜ਼ਿਲ੍ਹੇ ਅੰਦਰ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ,ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ।ਜ਼ਿਲ੍ਹੇ ਅੰਦਰ ਨਰਾਤਿਆਂ ਦੌਰਾਨ ਵੀ ਮੰਦਰਾਂ ਨੂੰ ਬੰਦ ਰੱਖਿਆ ਜਾਵੇਗਾ ਅਤੇ ਕੋਈ ਵੀ ਧਾਰਮਿਕ ਸਥਾਨ ਨਹੀਂ ਖੋਲ੍ਹਿਆ ਜਾਵੇਗਾ।

ਉਨ੍ਹਾਂ ਉਦਯੋਗਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿੱਥੇ ਅੰਦਰ ਹੀ ਕੰਮ ਕੀਤਾ ਜਾਵੇਗਾ। ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਹੁਤ ਸਾਰੇ ਕਰੋਨਾ ਕੇ ਮਾਮਲੇ ਸਾਹਮਣੇ ਆਉਣ ਤੇ ਹੀ ਜ਼ਿਲ੍ਹੇ ਅੰਦਰ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ।

ਸੂਬੇ ਅੰਦਰ ਮੰਗਲ ਵਾਰ ਨੂੰ 9921 ਨਵੇਂ ਮਰੀਜ਼ ਸਾਹਮਣੇ ਆਏ ਹਨ। ਉੱਥੇ ਹੀ 24 ਘੰਟਿਆਂ ਦੌਰਾਨ 53 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਹੈ।

About admin

Check Also

ਹੁਣੇ-ਹੁਣੇ ਏਥੇ ਵਿਆਹਾਂ ਨੂੰ ਲੈ ਕੇ ਪ੍ਰਸ਼ਾਸ਼ਨ ਨੇ ਇਸ ਚੀਜ਼ ਤੇ ਲਗਾ ਦਿੱਤੀ ਰੋਕ !

ਹਿੰਦੂ ਭਾਈਚਾਰੇ ਵਿਚ ਲੰਬੇ ਵਕਫ਼ੇ ਮਗਰੋਂ ਵਿਆਹਾਂ ਦਾ ਮੁਹੱਰਤ ਦਾ ਸੋਮਵਾਰ ਤੋਂ ਸ਼ੁਰੂ ਹੋਣ ਜਾ …

Leave a Reply

Your email address will not be published. Required fields are marked *