Home / Uncategorized / ਪੰਜਾਬ ਸਰਕਾਰ ਦੇ ਵੱਲੋਂ ਵੱਡਾ ਤੋਹਫ਼ਾ ਤੇ ਕਰਤਾ ਇਹ ਵੱਡਾ ਐਲਾਨ !

ਪੰਜਾਬ ਸਰਕਾਰ ਦੇ ਵੱਲੋਂ ਵੱਡਾ ਤੋਹਫ਼ਾ ਤੇ ਕਰਤਾ ਇਹ ਵੱਡਾ ਐਲਾਨ !

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮ ਵਾਰ ਨੂੰ ਬਸੇਰਾ ਸਕੀਮ ਦੇ ਅਧੀਨ 3245 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲ ਕਾਨਾਂ ਹੱਕ ਪ੍ਰਦਾਨ ਕੀਤੇ ਜਾਣ ਦੇ ਹੁਕਮ ਜਾਰੀ ਕਰ ਦਿੱਤੇ ਹਨ।ਇਸ ਦੇ ਨਾਲ ਹੀ ਉਹਨਾਂ ਇਸ ਵਰ੍ਹੇ ਦੇ ਸਤੰਬਰ ਮਹੀਨੇ ਤੱਕ ਅਜਿਹੇ ਹੋਰ 40,000 ਘਰਾਂ ਨੂੰ ਇਹ ਮਾਲਕਾਨਾਂ ਹੱਕ ਦਿੱਤੇ ਜਾਣ ਦੀ ਪ੍ਰਕਿਰਿਆ ਨੂੰ ਪੂਰੀ ਕਰਨ ਦੇ ਨਿਰ ਦੇਸ਼ ਵੀ ਦਿੱਤੇ ਹਨ।

ਮੁੱਖ ਮੰਤਰੀ ਝੁੱਗੀ ਝੌਂਪੜੀ ਵਿਕਾਸ ਪ੍ਰੋ ਗਰਾਮ ‘ਬਸੇਰਾ’ ਦੇ ਅਧਿ ਉੱਚ ਤਾਕਤੀ ਕਮੇਟੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰ ਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਸਬੰਧਤ ਵਿਭਾਗ ਨੂੰ ਤਸ ਦੀਕ ਪ੍ਰ ਕਿਰਿਆ ਤੇਜ਼ੀ ਨਾਲ ਪੂਰੀ ਕਰ ਕੇ ਸੂਬੇ ਵਿੱਚ ਵੱਧ ਤੋਂ ਵੱਧ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲ ਕਾਨਾਂ ਹੱਕ ਦੇਣਾ ਯਕੀਨੀ ਬਣਾਉਣ ਦੇ ਲਈ ਕਿਹਾ ਹੈ।ਉਹਨਾਂ ਨੇ ਵੱਖੋ-ਵੱਖ ਜ਼ਿਲ੍ਹਿਆਂ ਦੇ ਵਿੱਚ ਇਸ ਸਕੀਮ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਵੀ ਕੀਤੀ ।

ਜਿਹਨਾਂ 3245 ਘਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ ਉਹਨਾਂ ਦੇ ਵਿੱਚ 12 ਝੁੱਗੀ ਝੌਂਪੜੀ ਵਾਲੇ ਘਰ ਫਰੀਦ ਕੋਟ, ਸੰਗਰੂਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਵਿੱਚ ਸਥਿਤ ਹਨ।ਮੁੱਖ ਮੰਤਰੀ ਨੂੰ ਇਹ ਜਾਣੂੰ ਕਰਵਾਇਆ ਗਿਆ ਹੈ ਕਿ ਹਜੇ ਤੱਕ 20 ਜ਼ਿਲ੍ਹਿਆਂ ਦੇ ਵਿੱਚਲੇ 186 ਝੁੱਗੀ ਝੌਂਪੜੀ ਵਾਲੇ ਇਲਾਕੇ, ਜਿਹਨਾਂ ਦੇ ਵਿੱਚ 21431 ਘਰ ਹਨ, ਦੀ ਪਛਾਣ ਕੀਤੀ ਗਈ ਹੈ ਜਿੱਥੇ ਤਸਦੀਕ ਪ੍ਰਕਿਰਿਆ ਤੇਜ਼ੀ ਦੇ ਨਾਲ ਚੱਲ ਰਹੀ ਹੈ।

ਵਰਚੁਅਲ ਮੀਟਿੰਗ ਦੇ ਵਿੱਚ ਇਹ ਵੀ ਜਾਣ ਕਾਰੀ ਦਿੱਤੀ ਗਈ ਕਿ ਅਗਲੇ ਦੋ ਮਹੀਨਿਆਂ ਦੇ ਵਿੱਚ 25,000 ਘਰਾਂ ਦੀ ਤਸਦੀਕ ਕਰ ਲਈ ਜਾਵੇਗੀ ਅਤੇ ਇਸ ਦੇ ਨਾਲ ਹੀ ਯੋਗ ਪਾਏ ਜਾਣ ਵਾਲੇ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲ ਕਾਨਾਂ ਹੱਕ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਜਾਵੇ ਗੀ।ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ 40,000 ਘਰਾਂ ਦੀ ਤਸਦੀਕ ਸਤੰਬਰ, 2021 ਤੱਕ ਪੂਰੀ ਕੀਤੀ ਜਾਵੇਗੀ।

ਉੱਚ ਤਾਕਤੀ ਕਮੇਟੀ ਦੇ ਵੱਲੋਂ ਅਜੇ ਤੱਕ ਹੋਈਆਂ ਦੋ ਮੀਟਿੰਗਾਂ ਦੇ ਦੌਰਾਨ ਇਸ ਸਕੀਮ ਤਹਿਤ 21 ਝੁੱਗੀ ਝੌਂਪੜੀ ਵਾਲੇ ਇਲਾਕਿਆਂ ਦੇ ਵਿੱਚਲੇ 4705 ਘਰਾਂ ਨੂੰ ਮਾਲਕਾਨਾਂ ਹੱਕ ਦੀ ਮਨਜ਼ੂਰੀ ਦਿੱਤੀ ਹੈ ਜੋ ਕਿ ਮੋਗਾ, ਬਠਿੰਡਾ, ਫ਼ਾਜ਼ਿਲਕਾ, ਪਟਿਆਲਾ, ਸੰਗਰੂਰ ਅਤੇ ਫ਼ਰੀਦਕੋਟ ਜ਼ਿਲ੍ਹਿਆਂ ਦੇ ਵਿੱਚ ਸਥਿਤ ਹਨ।ਇਹਨਾਂ ਤੋਂ ਇਲਾਵਾ ਮੌਜੂਦਾ ਸਮੇਂ ਦੇ ਵਿੱਚ 186 ਹੋਰ ਝੁੱਗੀ ਝੌਂਪੜੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਜਿਹਨਾਂ ਦੇ ਵਿੱਚ ਤਕਰੀਬਨ 22,000 ਘਰ ਹਨ।

ਇਹ ਸਕੀਮ, ਜਿਸ ਦਾ ਮਕਸਦ ਝੁੱਗੀ ਝੌਂਪੜੀ ਵਾਲਿਆਂ ਦਾ ਘਰ ਦਾ ਸੁਪਨਾ ਪੂਰਾ ਕਰਨਾ ਹੈ, ਮੁੱਖ ਮੰਤਰੀ ਦੁਆਰਾ ਇਸ ਵਰ੍ਹੇ ਜਨਵਰੀ ਦੇ ਵਿੱਚ ਸਮੁੱਚੇ ਸ਼ਹਿਰੀ ਵਿਕਾਸ ਅਤੇ ਯੋਜਨਾ ਬੰਦੀ ਦੇ ਟੀਚੇ ਵੱਲ ਇਕ ਦੂਰ ਦਰਸ਼ੀ ਕਦਮ ਵਜੋਂ ਸ਼ੁਰੂ ਕੀਤੀ ਗਈ ਸੀ।

ਏਥੇ ਇਹ ਵੀ ਦੱਸ ਦਈਏ ਕਿ ਪੰਜਾਬ, ਦੇਸ਼ ਦਾ ਅਜਿਹਾ ਪਹਿਲਾ ਸੂਬਾ ਹੈ ਜੋ ਕਿ ‘ਦ ਪੰਜਾਬ ਸਲੱਮ ਡਵੈਲ ਰਜ਼ (ਪ੍ਰੋਪਰਾਇਟਰੀ ਰਾਈਟਸ) ਐਕਟ, 2020’ ਨੂੰ ਨੋਟੀ ਫਾਈ ਕੀਤੇ ਜਾਣ ਦੀ ਮਿਤੀ – 1 ਅਪ੍ਰੈਲ, 2020, ਨੂੰ ਕਿਸੇ ਵੀ ਸ਼ਹਿਰੀ ਖੇਤਰ ਵਿੱਚਲੇ ਕਿਸੇ ਵੀ ਝੁਗੀ ਝੌਂਪੜੀ ਵਾਲੇ ਇਲਾਕੇ ਦੇ ਵਿੱਚ ਸਥਿਤ ਸੂਬਾ ਸਰਕਾਰ ਦੀ ਜ਼ਮੀਨ ਉੱਤੇ ਕਾਬਜ਼ ਹਰੇਕ ਝੁੱਗੀ ਝੌਂਪੜੀ ਵਾਲੇ ਦੇ ਘਰ ਨੂੰ ਮਾਲ ਕਾਨਾਂ ਹੱਕ ਦਿੰਦਾ ਹੈ।

ਇਸ ਸਕੀਮ ਦੇ ਪਹਿਲੇ ਪੜਾਅ ਦੇ ਵਿੱਚ ਕੁੱਲ 1 ਲੱਖ ਝੁੱਗੀ ਝੌਂਪੜੀ ਵਾਲਿਆਂ ਨੂੰ ਫਾਇਦਾ ਹੋਵੇਗਾ ਜੋ ਕਿ ਬਾਅਦ ਦੇ ਵਿੱਚ ਹੋਰ ਜ਼ਿਲ੍ਹਿਆਂ ਤੱਕ ਵੀ ਪਹੁੰਚਾਇਆ ਜਾਵੇ ਗਾ।

ਇਸ ਸਕੀਮ ਤਹਿਤ ‘ਦ ਪੰਜਾਬ ਸਲੱਮ ਡਵੈਲਰਜ਼ (ਪ੍ਰੋਪਰਾਇਟਰੀ ਰਾਈਟਸ) ਐਕਟ, 2020’ ਨੂੰ ਨੋਟੀਫਾਈ ਕੀਤੇ ਜਾਣ ਦੀ ਮਿਤੀ – 1 ਅਪ੍ਰੈਲ, 2020, ਨੂੰ ਕਿਸੇ ਵੀ ਸ਼ਹਿਰੀ ਖੇਤਰ ਦੇ ਵਿੱਚਲੇ ਕਿਸੇ ਵੀ ਝੁੱਗੀ ਝੌਂਪੜੀ ਵਾਲੇ ਇਲਾਕੇ ਵਿੱਚ ਸਥਿਤ ਸਰਕਾਰੀ ਜ਼ਮੀਨ ਉੱਤੇ ਕਾਬਜ਼ ਹਰੇਕ ਝੁੱਗੀ ਝੌਂਪੜੀ ਵਾਲੇ ਘਰ ਨੂੰ ਯੋਗ ਮੰਨਿਆ ਜਾਵੇਗਾ ਪਰ, ਇਸ ਦੇ ਲਾਭ ਪਾਤਰੀਆਂ ਨੂੰ ਤਬਦੀਲ ਕੀਤੀ ਜ਼ਮੀਨ 30 ਵਰ੍ਹਿਆਂ ਤੱਕ ਕਿਸੇ ਦੂਸਰੇ ਦੇ ਨਾਂ ਕਰਨ ਦੀ ਆਗਿਆ ਨਹੀਂ ਹੋਵੇ ਗੀ।

About admin

Check Also

ਪੰਜਾਬ ਚ ਕੋਰੋਨਾ ਕਰਕੇ ਲਗੇ ਲਾਕ ਡਾਊਨ ਵਿਚਕਾਰ ਹੁਣੇ-ਹੁਣੇ ਸਿਹਤ ਮੰਤਰੀ ਵੱਲੋਂ ਆਈ ਇਹ ਵੱਡੀ ਚੰਗੀ ਖਬਰ !

ਪੰਜਾਬ ਅੰਦਰ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ …

Leave a Reply

Your email address will not be published. Required fields are marked *